Home ਵਪਾਰ Petrol and Diesel Price: ਦੀਵਾਲੀ ਤੋਂ ਬਾਅਦ ਘਟੀਆਂ ਕੱਚੇ ਤੇਲ ਦੀਆਂ ਕੀਮਤਾਂ, ਜਾਣੋ ਪੈਟਰੋਲ-ਡੀਜ਼ਲ ਦੇ ਰੇਟਾਂ ਬਾਰੇ ਤਾਜ਼ਾ ਅਪਡੇਟ | ਕਾਰੋਬਾਰ | ActionPunjab

Petrol and Diesel Price: ਦੀਵਾਲੀ ਤੋਂ ਬਾਅਦ ਘਟੀਆਂ ਕੱਚੇ ਤੇਲ ਦੀਆਂ ਕੀਮਤਾਂ, ਜਾਣੋ ਪੈਟਰੋਲ-ਡੀਜ਼ਲ ਦੇ ਰੇਟਾਂ ਬਾਰੇ ਤਾਜ਼ਾ ਅਪਡੇਟ | ਕਾਰੋਬਾਰ | ActionPunjab

0
Petrol and Diesel Price: ਦੀਵਾਲੀ ਤੋਂ ਬਾਅਦ ਘਟੀਆਂ ਕੱਚੇ ਤੇਲ ਦੀਆਂ ਕੀਮਤਾਂ, ਜਾਣੋ ਪੈਟਰੋਲ-ਡੀਜ਼ਲ ਦੇ ਰੇਟਾਂ ਬਾਰੇ ਤਾਜ਼ਾ ਅਪਡੇਟ | ਕਾਰੋਬਾਰ | ActionPunjab

[ad_1]

Petrol and Diesel Price:ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ‘ਚ ਲੰਬੇ ਸਮੇਂ ਤੋਂ ਵਾਧੇ ਕਾਰਨ ਕੱਚਾ ਤੇਲ 90 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਿਆ ਸੀ ਪਰ ਅੱਜ 13 ਨਵੰਬਰ ਦੀਵਾਲੀ ਦੇ ਅਗਲੇ ਦਿਨ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ।

ਦੱਸ ਦਈਏ ਕਿ ਭਾਰਤ ‘ਚ ਪਿਛਲੇ ਕਾਫੀ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। 22 ਮਈ, 2022 ਨੂੰ ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਰਾਸ਼ਟਰੀ ਪੱਧਰ ‘ਤੇ ਅੱਜ (ਸੋਮਵਾਰ), 13 ਨਵੰਬਰ 2023 ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।

ਅੰਤਰਰਾਸ਼ਟਰੀ ਬਾਜ਼ਾਰ ‘ਚ ਬ੍ਰੈਂਟ ਕਰੂਡ ਆਇਲ ਦੀ ਕੀਮਤ 80.76 ਡਾਲਰ ਪ੍ਰਤੀ ਬੈਰਲ ਅਤੇ ਡਬਲਯੂ.ਟੀ.ਆਈ. ਕੱਚੇ ਤੇਲ (ਯੂ.) ਦੀ ਕੀਮਤ 76.53 ਡਾਲਰ ਪ੍ਰਤੀ ਬੈਰਲ ਹੈ। ਹਾਲਾਂਕਿ ਭਾਰਤੀ ਤੇਲ ਕੰਪਨੀਆਂ ਨੇ ਅੱਜ (ਸੋਮਵਾਰ), 13 ਨਵੰਬਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਕਾਬਿਲੇਗੌਰ ਹੈ ਕਿ ਪੈਟਰੋਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਤੈਅ ਕੀਤੀਆਂ ਜਾਂਦੀਆਂ ਹਨ, ਜਿਸ ਤੋਂ ਬਾਅਦ ਸਾਰੇ ਈਂਧਨ ਭਰਨ ਵਾਲੇ ਸਟੇਸ਼ਨਾਂ ‘ਤੇ ਨਵੀਆਂ ਕੀਮਤਾਂ ਨੂੰ ਸੋਧਿਆ ਜਾਂਦਾ ਹੈ। ਭਾਰਤ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਇੰਡੀਅਨ ਆਇਲ, ਹਿੰਦੁਸਤਾਨ ਪੈਟਰੋਲੀਅਮ ਅਤੇ ਭਾਰਤ ਪੈਟਰੋਲੀਅਮ ਪੈਟਰੋਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ।

ਇਹ ਵੀ ਪੜ੍ਹੋ: ਦੀਵਾਲੀ ਮੌਕੇ PF ਖਾਤਾਧਾਰਕਾਂ ਨੂੰ ਸਰਕਾਰ ਦਾ ਵੱਡਾ ਤੋਹਫਾ; ਖਾਤਿਆਂ ‘ਚ ਪਾਏ ਵਿਆਜ ਦੇ ਪੈਸੇ

– ACTION PUNJAB NEWS

[ad_2]

LEAVE A REPLY

Please enter your comment!
Please enter your name here